Sri Guru Granth Sahib › Raag Gauri

Ang 309

Ang 308–309Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ ਮਃ ੪ ॥ ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥ ਮਃ ੪ ॥ ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥

Ang 309–310Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥ ਮਃ ੪ ॥ ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥

Text: Gurmukhi with English translation (Kulbir S Thind; English by Dr. Sant Singh Khalsa).