SHALOK, FOURTH MEHL
ਸਲੋਕ ਮਃ ੪ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥ ਮਃ ੪ ॥ ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥
SHALOK, FOURTH MEHL: One who slanders the Perfect True Guru, shall have difficulty in this world. He is caught and thrown into the most horrible hell, the well of pain and suffering. No one listens to his shrieks and cries; he cries out in pain and misery. He totally loses this world and the next; he has lost all of his investment and profit. He is like the ox at the oil-press; each morning when he rises, God places the yoke upon him. The Lord always sees and hears everything; nothing can be concealed from Him. As you plant, so shall you harvest, according to what you planted in the past. One who is blessed by God’s Grace washes the feet of the True Guru. He is carried across by the Guru, the True Guru, like iron which is carried across by wood. O servant Nanak, meditate on the Naam, the Name of the Lord; chanting the Name of the Lord, Har, Har, peace is obtained. ||1|| FOURTH MEHL: Very fortunate is the soul-bride, who, as Gurmukh, meets the Lord, her King. Her inner being is illiminated with His Divine Light; O Nanak, she is absorbed in His Name. ||2|| PAUREE: This body is the home of Dharma; the Divine Light of the True Lord is within it. Hidden within it are the jewels of mystery; how rare is that Gurmukh, that selfless servant, who digs them out. When someone realizes the All-pervading Soul, then he sees the One and Only Lord permeating, through and through. He sees the One, he believes in the One, and with his ears, he listens only to the One. O servant Nanak, praise the Naam, the Name of the Lord; this is your service to the Lord, the Truest of the True. ||16||