SHALOK, FOURTH MEHL
ਸਲੋਕ ਮਃ ੪ ॥ ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥ ਮਃ ੪ ॥ ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥ ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥ ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥