Sri Guru Granth Sahib › Raag Gauri

Ang 312

Ang 311–312Raag Gauri · ਗਉੜੀ › VAAR IN GAUREE, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਹਲਾ ੩ ॥ ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥ ਮਃ ੪ ॥ ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥ ਮਹਲਾ ੩ ॥ ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥ ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥

Ang 312Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥ ਮਃ ੪ ॥ ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ ਹਰ��� ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥ ਪਉੜੀ ॥ ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥

Ang 312–313Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕੁ ਮਃ ੪ ॥ ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥ ਮਃ ੪ ॥ ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥ ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥

Text: Gurmukhi with English translation (Kulbir S Thind; English by Dr. Sant Singh Khalsa).