SHALOK, FOURTH MEHL
ਸਲੋਕ ਮਃ ੪ ॥ ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥ ਮਃ ੩ ॥ ਮਾਇਆਧਾਰੀ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥੨॥ ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥ ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥