SHALOK, FIFTH MEHL
ਸਲੋਕ ਮਃ ੫ ॥ ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥ ਮਃ ੫ ॥ ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥ ਪਉੜੀ ੫ ॥ ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ ਸੰਨ੍ਹੀ ਦੇਨ੍ਹਿ ਵਿਖੰਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥