Sri Guru Granth Sahib › Raag Gauri

Ang 316

Ang 315–316Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das, Guru Arjan Dev · vaar: saloks and pauri

ਸਲੋਕ ਮਃ ੪ ॥ ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥੧॥ ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥ ਪਉੜੀ ਮਃ ੫ ॥ ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥ ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥

Ang 316–317Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das, Guru Arjan Dev · vaar: saloks and pauri

ਸਲੋਕ ਮਃ ੪ ॥ ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧ੍ਯਾਰੁ ॥ ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥ ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥ ਪਉੜੀ ਮਃ ੫ ॥ ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥

Text: Gurmukhi with English translation (Kulbir S Thind; English by Dr. Sant Singh Khalsa).