SHALOK, FIFTH MEHL
ਸਲੋਕ ਮਃ ੫ ॥ ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥ ਮਃ ੫ ॥ ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥ ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥