SHALOK, FIFTH MEHL
ਸਲੋਕ ਮਃ ੫ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥ ਮਃ ੫ ॥ ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥ ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥