SHALOK, FIFTH MEHL
ਸਲੋਕ ਮਃ ੫ ॥ ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥ ਗਾਲ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥ ਮਃ ੫ ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥ ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥ ਪਉੜੀ ॥ ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥