Sri Guru Granth Sahib › Raag Gauri

Ang 343

Ang 342–343Raag Gauri · ਗਉੜੀ › RAAG GAUREE POORBEE, BAAWAN AKHREE OF KABEER JEE

KHAKHA

Bhagat Kabir · composition

ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਮਨਾ ਰਹੈ ॥ ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥ ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤ ਕਾ ਸਬਦੁ ਕਬੀਰਾ ਕਹੈ ॥ ਪੰਡਿਤ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰ ॥ ਗਿਆਨਵੰਤ ਕਉ ਤਤੁ ਬੀਚਾਰ ॥ ਜਾ ਕੈ ਜੀਅ ਜੈਸੀ ਬੁਧਿ ਹੋਈ ॥ ਕਹਿ ਕਬੀਰ ਜਾਨੈਗਾ ਸੋਈ ॥੪੫॥

Ang 343Raag Gauri · ਗਉੜੀ › RAAG GAUREE, T’HITEE ~ THE LUNAR DAYS OF KABEER JEE

RAAG GAUREE, T’HITEE ~ THE LUNAR DAYS OF KABEER JEE: SHALOK

Bhagat Kabir · salok

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਥਿਤੀੰ ਕਬੀਰ ਜੀ ਕੀੰ ॥ ਸਲੋਕੁ ॥ ਪੰਦ੍ਰਹ ਥਿਤੀੰ ਸਾਤ ਵਾਰ ॥ ਕਹਿ ਕਬੀਰ ਉਰਵਾਰ ਨ ਪਾਰ ॥ ਸਾਧਿਕ ਸਿਧ ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥੧॥

Ang 343Raag Gauri · ਗਉੜੀ

T’HITEE

Bhagat Kabir · composition · part 1 of 2

ਥਿਤੀੰ ॥ ਅੰਮਾਵਸ ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤ ਪਾਵਹੁ ਮੋਖ ਦੁਆਰ ॥ ਅਨਭਉ ਸਬਦੁ ਤਤੁ ਨਿਜੁ ਸਾਰ ॥੧॥ ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥ ਪਰਿਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟ ਅਪਾਰ ॥ ਕਾਲ ਕਲਪਨਾ ਕਦੇ ਨ ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥੨॥ ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਬ੍ਰਹਮ ਰਮੈ ਸਭ ਸੰਗ ॥ ਨਾ ਓਹੁ ਬਢੈ ਨ ਘਟਤਾ ਜਾਇ ॥ ਅਕੁਲ ਨਿਰੰਜਨ ਏਕੈ ਭਾਇ ॥੩॥ ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥ ਆਨਦ ਮੂਲ ਪਰਮ ਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸ੍ਵਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥ ਚਉਥਹਿ ਚੰਚਲ ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪ ॥ ਆਪੈ ਜਪਹੁ ਆਪਨਾ ਜਾਪ ॥੫॥ ਪਾਂਚੈ ਪੰਚ ਤਤ ਬਿਸਥਾਰ ॥ ਕਨਿਕ ਕਾਮਿਨੀ ਜੁਗ ਬਿਉਹਾਰ ॥ ਪ੍ਰੇਮ ਸੁਧਾ ਰਸੁ ਪੀਵੈ ਕੋਇ ॥ ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥ ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥੭॥ ਸਾਤੈਂ ਸਤਿ ਕਰਿ ਬਾਚਾ ਜਾਣਿ ॥ ਆਤਮ ਰਾਮੁ ਲੇਹੁ ਪਰਵਾਣਿ ॥ ਛੂਟੈ ਸੰਸਾ ਮਿਟਿ ਜਾਹਿ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥੮॥

Ang 343–344Raag Gauri · ਗਉੜੀ

T’HITEE

Bhagat Kabir · composition · part 2 of 2

ਅਸਟਮੀ ਅਸਟ ਧਾਤੁ ਕੀ ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ ਅਛੇਦ ॥੯॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥ ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥ ਬਾਰਸਿ ਬਾਰਹ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ ॥੧੩॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਾਮਾਨ ॥੧੪॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥ ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥੧੫॥ ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥

Text: Gurmukhi with English translation (Kulbir S Thind; English by Dr. Sant Singh Khalsa).