T’HITEE
ਅਸਟਮੀ ਅਸਟ ਧਾਤੁ ਕੀ ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ ਅਛੇਦ ॥੯॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥ ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥ ਬਾਰਸਿ ਬਾਰਹ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ ॥੧੩॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਾਮਾਨ ॥੧੪॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥ ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥੧੫॥ ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥