Sri Guru Granth Sahib › Raag Gauri

Ang 345

Ang 344–345Raag Gauri · ਗਉੜੀ

RAAG GAUREE, THE SEVEN DAYS OF THE WEEK OF KABEER JEE

Bhagat Kabir · composition

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥ ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥ ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਨਹਾਰ ॥੨॥ ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇਂ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ ਰਾਇ ॥੩॥ ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥੪॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥ ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥ ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਸਗਲ ਕਰਮ ਕਾ ਨਾਸੁ ॥੭॥ ਜਬ ਲਗੁ ਘਟ ਮਹਿ ਦੂਜੀ ਆਨ ॥ ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥

Ang 345Raag Gauri · ਗਉੜੀ

RAAG GAUREE CHAYTEE, THE WORD OF NAAM DAYV JEE

Bhagat Namdev · shabad

ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥

Ang 345Raag Gauri · ਗਉੜੀ

RAAG GAUREE, PADAS OF RAVI DAAS JEE, GAUREE GWAARAYREE

Bhagat Ravidas · shabad

ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥ ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥੨॥ ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥ ਬੇਗਮ ਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ ਤਿਹਿ ਠਾਉ ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥ ਅਬ ਮੋਹਿ ਖੂਬ ਵਤਨ ਗਹ ਪਾਈ ॥ ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥ ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੋਮ ਨ ਸੇਮ ਏਕ ਸੋ ਆਹੀ ॥ ਆਬਾਦਾਨੁ ਸਦਾ ਮਸਹੂਰ ॥ ਊਹਾਂ ਗਨੀ ਬਸਹਿ ਮਾਮੂਰ ॥੨॥ ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ ਮਹਰਮ ਮਹਲ ਨ ਕੋ ਅਟਕਾਵੈ ॥ ਕਹਿ ਰਵਿਦਾਸ ਖਲਾਸ ਚਮਾਰਾ ॥ ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥

Ang 345–346Raag Gauri · ਗਉੜੀ › RAAG GAUREE, PADAS OF RAVI DAAS JEE, GAUREE GWAARAYREE

GAUREE BAIRAAGAN, RAVI DAAS JEE

Bhagat Ravidas · shabad

ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਵਿਦਾਸ ਜੀਉ ॥ ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥ ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).