Sri Guru Granth Sahib › Raag Gauri

Ang 346

Ang 345–346Raag Gauri · ਗਉੜੀ › RAAG GAUREE, PADAS OF RAVI DAAS JEE, GAUREE GWAARAYREE

GAUREE BAIRAAGAN, RAVI DAAS JEE

Bhagat Ravidas · shabad

ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਵਿਦਾਸ ਜੀਉ ॥ ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥ ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥

Ang 346Raag Gauri · ਗਉੜੀ › RAAG GAUREE, PADAS OF RAVI DAAS JEE, GAUREE GWAARAYREE

GAUREE POORBEE, RAVI DAAS JEE

Bhagat Ravidas · shabad

ਗਉੜੀ ਪੂਰਬੀ ਰਵਿਦਾਸ ਜੀਉ ੴ ਸਤਿਗੁਰ ਪ੍ਰਸਾਦਿ ॥ ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥

Ang 346Raag Gauri · ਗਉੜੀ › RAAG GAUREE, PADAS OF RAVI DAAS JEE, GAUREE GWAARAYREE

GAUREE BAIRAAGAN

Bhagat Ravidas · shabad

ਗਉੜੀ ਬੈਰਾਗਣਿ ੴ ਸਤਿਗੁਰ ਪ੍ਰਸਾਦਿ ॥ ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥ ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥ ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥ ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥ ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥ ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥ ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥ ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥

Text: Gurmukhi with English translation (Kulbir S Thind; English by Dr. Sant Singh Khalsa).