Sri Guru Granth Sahib › Raag Asa

Ang 348

Ang 347–348Raag Asa · ਆਸਾ

RAAG AASAA, FIRST MEHL, FIRST HOUSE, SO DAR ~ THAT GATE

Guru Nanak Dev · composition

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨ੍ਹਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨ੍ਹਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨ੍ਹਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨ੍ਹਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨ੍ਹਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨ੍ਹਿ ਤੁਧਨੋ ਸਾਧ ਬੀਚਾਰੇ ॥ ਗਾਵਨ੍ਹਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨ੍ਹਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨ੍ਹਿ ਤੁਧਨੋ ਜੋਧ ਮਹਾਬਲ ਸੂਰਾ ਗਾਵਨ੍ਹਿ ਤੁਧਨੋ ਖਾਣੀ ਚਾਰੇ ॥ ਗਾਵਨ੍ਹਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨ੍ਹਿ ਜੋ ਤੁਧੁ ਭਾਵਨ੍ਹਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥

Ang 348Raag Asa · ਆਸਾ › RAAG AASAA, FIRST MEHL, FIRST HOUSE, SO DAR ~ THAT GATE

AASAA, FOURTH MEHL

Guru Ram Das · composition

ਆਸਾ ਮਹਲਾ ੪ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ੍ਹ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ੍ਹ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ੍ਹ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ ਜਿਨ੍ਹ ਸੇਵਿਆ ਜਿਨ੍ਹ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥

Ang 348–349Raag Asa · ਆਸਾ

RAAG AASAA, FIRST MEHL, CHAUPADAY, SECOND HOUSE

Guru Nanak Dev · shabad

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ ਸੁਣਿ ਵਡਾ ਆਖੈ ਸਭ ਕੋਈ ॥ ਕੇਵਡੁ ਵਡਾ ਡੀਠਾ ਹੋਈ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).