Sri Guru Granth Sahib › Raag Asa

Ang 351

Ang 350–351Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥ ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥

Ang 351Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥ ਜਿਨ੍ਹ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥

Ang 351Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥ ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥ ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥

Ang 351Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥ ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥ ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥ ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥ ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥

Ang 351–352Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ ਮੁਖਿ ਨਾਂਉ ॥ ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥ ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥ ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥ ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥ ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥

Text: Gurmukhi with English translation (Kulbir S Thind; English by Dr. Sant Singh Khalsa).