Sri Guru Granth Sahib › Raag Asa

Ang 353

Ang 352–353Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥੧॥ ਹਰਿ ਜੀਉ ਰਾਖਹੁ ਅਪਨੀ ਸਰਣਾਈ ॥ ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥ ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥੪॥੧੪॥

Ang 353Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ ਜਿਨ੍ਹ ਕਉ ਆਪਿ ਲਏ ਪ੍ਰਭੁ ਮੇਲਿ ॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥ ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥ ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥ ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥

Ang 353Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥ ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥ ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥

Ang 353–354Raag Asa · ਆਸਾ › RAAG AASAA, FIRST MEHL, CHAUPADAY, SECOND HOUSE

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥ ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥ ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥ ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ ॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥੩॥ ਕਥਨੀ ਕਹਹਿ ਕਹਹਿ ਸੇ ਮੂਏ ॥ ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥

Text: Gurmukhi with English translation (Kulbir S Thind; English by Dr. Sant Singh Khalsa).