Sri Guru Granth Sahib › Raag Asa

Ang 357

Ang 356–357Raag Asa · ਆਸਾ › AASAA, FIRST MEHL, CHAU-PADAS

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥ ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥ ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰ��ੈ ਭਤਾਰੁ ॥੪॥ ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥

Ang 357Raag Asa · ਆਸਾ › AASAA, FIRST MEHL, CHAU-PADAS

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥ ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥

Ang 357Raag Asa · ਆਸਾ › AASAA, FIRST MEHL, CHAU-PADAS

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥੧॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥ ਬਹੁਤੇ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥੩॥ ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥

Ang 357Raag Asa · ਆਸਾ

AASAA, FIRST MEHL, DU-PADAS

Guru Nanak Dev · shabad

ਆਸਾ ਮਹਲਾ ੧ ਦੁਪਦੇ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ੍ਹ ਕੀ ਸਰਣਾ ਜਿਨ੍ਹ ਤੂੰ ਨਾਹੀ ਵੀਸਰਿਆ ॥੨॥੨੯॥

Ang 357Raag Asa · ਆਸਾ › AASAA, FIRST MEHL, DU-PADAS

AASAA, FIRST MEHL

Guru Nanak Dev · shabad

ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥੧॥ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥

Text: Gurmukhi with English translation (Kulbir S Thind; English by Dr. Sant Singh Khalsa).