Sri Guru Granth Sahib › Raag Asa

Ang 365

Ang 364–365Raag Asa · ਆਸਾ › AASAA, THIRD MEHL, PANCH-PADAS

AASAA, THIRD MEHL

Guru Amar Das · shabad

ਆਸਾ ਮਹਲਾ ੩ ॥ ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥੧॥ ਗੁਰਮੁਖਿ ਭਗਤਿ ਘਟਿ ਚਾਨਣੁ ਹੋ��� ॥ ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥ ਏਹਾ ਭਗਤਿ ਜਨੁ ਜੀਵਤ ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥੪॥ ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ ਤਿਨ੍ਹ ਸਚੀ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥

Ang 365Raag Asa · ਆਸਾ › AASAA, THIRD MEHL, PANCH-PADAS

AASAA, EIGHTH HOUSE, KAAFEE, THIRD MEHL

Guru Amar Das · shabad

ਆਸਾ ਘਰੁ ੮ ਕਾਫੀ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥ ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥ ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥ ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥ ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥

Ang 365Raag Asa · ਆਸਾ › AASAA, THIRD MEHL, PANCH-PADAS

AASAA, FOURTH MEHL, SECOND HOUSE

Guru Ram Das · shabad

ਆਸਾ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥

Text: Gurmukhi with English translation (Kulbir S Thind; English by Dr. Sant Singh Khalsa).