Sri Guru Granth Sahib › Raag Asa

Ang 370

Ang 369–370Raag Asa · ਆਸਾ › RAAG AASAAVAREE, SIXTEENTH HOUSE, FOURTH MEHL, SUDHANG

AASAAVAREE, FOURTH MEHL

Guru Ram Das · shabad

ਆਸਾਵਰੀ ਮਹਲਾ ੪ ॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥

Ang 370Raag Asa · ਆਸਾ › RAAG AASAAVAREE, SIXTEENTH HOUSE, FOURTH MEHL, SUDHANG

RAAG AASAA, SECOND HOUSE, FIFTH MEHL

Guru Arjan Dev · shabad

ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨ੍ਹ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨ੍ਹ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨ੍ਹ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥

Ang 370Raag Asa · ਆਸਾ › RAAG AASAAVAREE, SIXTEENTH HOUSE, FOURTH MEHL, SUDHANG

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥

Ang 370–371Raag Asa · ਆਸਾ › RAAG AASAAVAREE, SIXTEENTH HOUSE, FOURTH MEHL, SUDHANG

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥੩॥ ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).