Sri Guru Granth Sahib › Sri Raag

Ang 37

Ang 36–37Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸਿਰੀਰਾਗੁ ਮਹਲਾ ੩ ॥ ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥ ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥ ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥ ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥

Ang 37Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸਿਰੀਰਾਗੁ ਮਹਲਾ ੩ ॥ ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥ ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥ ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥ ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥

Ang 37–38Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀਂ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥

Text: Gurmukhi with English translation (Kulbir S Thind; English by Dr. Sant Singh Khalsa).