Sri Guru Granth Sahib › Raag Asa

Ang 380

Ang 379–380Raag Asa · ਆਸਾ › AASAA, FIFTH MEHL, DU-PADAS

AASAA, THIRD HOUSE, FIFTH MEHL

Guru Arjan Dev · shabad

ਆਸਾ ਘਰੁ ੩ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੁੋਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥ ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥

Ang 380Raag Asa · ਆਸਾ › AASAA, FIFTH MEHL, DU-PADAS

RAAG AASAA, FIFTH HOUSE, FIFTH MEHL

Guru Arjan Dev · shabad

ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥ ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥

Ang 380Raag Asa · ਆਸਾ › AASAA, FIFTH MEHL, DU-PADAS

RAAG AASAA, SIXTH HOUSE, FIFTH MEHL

Guru Arjan Dev · shabad

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥

Ang 380–381Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥ ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥

Text: Gurmukhi with English translation (Kulbir S Thind; English by Dr. Sant Singh Khalsa).