Sri Guru Granth Sahib › Raag Asa

Ang 383

Ang 382–383Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਅੰਮ੍ਰਿਤੁ ਨਾਮੁ ਤੁਮ੍ਹਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮ੍ਹਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥ ਤੁਮ੍ਹਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ਹ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮ੍ਹਰੇ ਸਹਜੇ ਬਿਖਿਆ ਭਈ ਖੀਓ ॥੨॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥ ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥

Ang 383Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੁੋਹੇਲਾ ॥੪॥੯॥੪੮॥

Ang 383Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥ ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹਾਰੇ ॥੧॥ ਰਹਾਉ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥ ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥ ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥

Ang 383Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥ ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨ੍ਹਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥ ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥ ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮ੍ਹਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥

Ang 383–384Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥ ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥ ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥ ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥ ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥

Text: Gurmukhi with English translation (Kulbir S Thind; English by Dr. Sant Singh Khalsa).