Sri Guru Granth Sahib › Raag Asa

Ang 386

Ang 385–386Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥ ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥ ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥੩॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥

Ang 386Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਹਾ ਪਠਾਵਹੁ ਤਹ ਤਹ ਜਾਈਂ॥ ਜੋ ਤੁਮ ਦੇਹੁ ਸੋਈ ਸੁਖੁ ਪਾਈਂ॥੧॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ॥੧॥ ਰਹਾਉ ॥ ਤੁਮਰਾ ਦੀਆ ਪੈਨ੍ਹਉ ਖਾਈਂ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ॥੨॥ ਮਨ ਤਨ ਅੰਤਰਿ ਤੁਝੈ ਧਿਆਈਂ॥ ਤੁਮ੍ਹਰੈ ਲਵੈ ਨ ਕੋਊ ਲਾਈਂ॥੩॥ ਕਹੁ ਨਾਨਕ ਨਿਤ ਇਵੈ ਧਿਆਈਂ॥ ਗਤਿ ਹੋਵੈ ਸੰਤਹ ਲਗਿ ਪਾਈਂ॥੪॥੯॥੬੦॥

Ang 386Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥

Ang 386Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਾ ਕੈ ਸਿਮਰਨਿ ਸੂਖ ਨਿਵਾਸੁ ॥ ਭਈ ਕਲਿਆਣ ਦੁਖ ਹੋਵਤ ਨਾਸੁ ॥੧॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥ ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹਾ ॥ ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹਾ ॥੪॥੧੧॥੬੨॥

Ang 386Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥

Ang 386–387Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ ਸਮ੍ਹਾਰਉ ॥੧॥ ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥ ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥੨॥ ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥੩॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥

Text: Gurmukhi with English translation (Kulbir S Thind; English by Dr. Sant Singh Khalsa).