Sri Guru Granth Sahib › Raag Asa

Ang 390

Ang 389–390Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ ॥੨॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥

Ang 390Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥੧॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥੨॥ ਜਾ ਕੀ ਸੇਵਾ ਦਸ ਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥

Ang 390Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥ ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥ ਮਿਟਿ ਗਈ ਗਣਤ ਬਿਨਾਸਿਉ ਸੰਸਾ ॥ ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥ ਜਉ ਮੈ ਅਪੁਨਾ ਸਾਹਿਬੁ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥੨॥ ਜਉ ਮੈ ਓਟ ਗਹੀ ਪ੍ਰਭ ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥੩॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥

Ang 390Raag Asa · ਆਸਾ › AASAA, FIFTH MEHL, DU-PADAS

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ ਸਾਧਸੰਗਿ ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥

Ang 390Raag Asa · ਆਸਾ

AASAA, FIFTH MEHL, DU-TUKAS 9

Guru Arjan Dev · shabad

ਆਸਾ ਮਹਲਾ ੫ ਦੁਤੁਕੇ ੯ ॥ ਉਨ ਕੈ ਸੰਗਿ ਤੂ ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ ਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ ਉਨ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ ਉਨ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥ ਉਨ੍ਹ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ ਉਨ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨ੍ਹ ਕੈ ਸੰਗਿ ਤੁਮ ਸਾਕੁ ਜਗਤੁ ॥ ਉਨ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥

Text: Gurmukhi with English translation (Kulbir S Thind; English by Dr. Sant Singh Khalsa).