Sri Guru Granth Sahib › Raag Asa

Ang 394

Ang 393–394Raag Asa · ਆਸਾ

AASAA, FIFTH MEHL, DU-PADAS 1

Guru Arjan Dev · shabad

ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥ ਕਰਨ ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥ ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥

Ang 394Raag Asa · ਆਸਾ › AASAA, FIFTH MEHL, DU-PADAS 1

AASAA, SEVENTH HOUSE, FIFTH MEHL

Guru Arjan Dev · shabad

ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹਾਲੇ ॥੧॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥

Ang 394Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥ ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥ ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥

Ang 394Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥ ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥ ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥

Ang 394Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥

Ang 394–395Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥੧॥ ਸੰਤ ਤ੍ਰਿਪਤਾਸੇ ਹਰਿ ਹਰਿ ਧ੍ਯਾਇ ॥ ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥ ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪ ॥੩॥੯੭॥

Text: Gurmukhi with English translation (Kulbir S Thind; English by Dr. Sant Singh Khalsa).