ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ ਤੀਰਥਿ ਨਾਵਾ ਜੈ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥
Sri Guru Granth Sahib › Jap (Japji Sahib)
Ang 3
ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥
Text: Gurmukhi with English translation (Kulbir S Thind; English by Dr. Sant Singh Khalsa).