Sri Guru Granth Sahib › Raag Asa

Ang 400

Ang 399–400Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥

Ang 400Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥

Ang 400Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੁੋਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥

Ang 400Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨ੍ਹਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥

Ang 400–401Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥

Text: Gurmukhi with English translation (Kulbir S Thind; English by Dr. Sant Singh Khalsa).