Sri Guru Granth Sahib › Raag Asa

Ang 401

Ang 400–401Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥

Ang 401Raag Asa · ਆਸਾ › AASAA, FIFTH MEHL, DU-PADAS 1

AASAA, NINTH HOUSE, FIFTH MEHL

Guru Arjan Dev · shabad

ਆਸਾ ਘਰੁ ੯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ੍ਹ ਕਉ ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥

Ang 401Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨ੍ਹਾ ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹਾਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥

Ang 401–402Raag Asa · ਆਸਾ › AASAA, FIFTH MEHL, DU-PADAS 1

AASAA, TENTH HOUSE, FIFTH MEHL

Guru Arjan Dev · shabad

ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥ ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥ ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩ ॥

Text: Gurmukhi with English translation (Kulbir S Thind; English by Dr. Sant Singh Khalsa).