Sri Guru Granth Sahib › Raag Asa

Ang 403

Ang 402–403Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥ ਮਨ ਬੈਰਾਗੀ ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥ ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥ ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥ ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥ ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥

Ang 403Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥

Ang 403Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ਦੁਪਦੇ ॥ ਲੂਕਿ ਕਮਾਨੋ ਸੋਈ ਤੁਮ੍ਹ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥

Ang 403Raag Asa · ਆਸਾ › AASAA, FIFTH MEHL, DU-PADAS 1

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥

Ang 403–404Raag Asa · ਆਸਾ › AASAA, FIFTH MEHL, DU-PADAS 1

AASAA, ELEVENTH HOUSE, FIFTH MEHL

Guru Arjan Dev · shabad

ਆਸਾ ਘਰੁ ੧੧ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨ੍ਹੀ ਕਹਹੁ ਕਵਨ ਬਿਧਿ ਤਰੀਐ ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥ ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥

Text: Gurmukhi with English translation (Kulbir S Thind; English by Dr. Sant Singh Khalsa).