Sri Guru Granth Sahib › Raag Asa

Ang 414

Ang 413–414Raag Asa · ਆਸਾ › RAAG AASAA, FIRST MEHL, ASHTAPADEES, SECOND HOUSE

AASAA, FIRST MEHL

Guru Nanak Dev · ashtpadi

ਰਾਗੁ ਆਸਾ ਮਹਲਾ ੧ ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥ ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥੫॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥ ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥

Ang 414Raag Asa · ਆਸਾ › RAAG AASAA, FIRST MEHL, ASHTAPADEES, SECOND HOUSE

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥ ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥ ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥ ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥੩॥ ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥ ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥ ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ ॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥ ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥੭॥ ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥

Ang 414–415Raag Asa · ਆਸਾ › RAAG AASAA, FIRST MEHL, ASHTAPADEES, SECOND HOUSE

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਗਾਵਹਿ ਗੀਤੇ ਚੀਤਿ ਅਨੀਤੇ ॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥ ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥ ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥ ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥ ਜਹਾਂ ਨਾਮੁ ਮਿਲੈ ਤਹ ਜਾਉ ॥ ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥੫॥ ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥੬॥ ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥੭॥ ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥ ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ਨਿਵਾਸੁ ��� ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥ ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

Text: Gurmukhi with English translation (Kulbir S Thind; English by Dr. Sant Singh Khalsa).