Sri Guru Granth Sahib › Raag Asa

Ang 418

Ang 417–418Raag Asa · ਆਸਾ › RAAG AASAA, FIRST MEHL, ASHTAPADEES, THIRD HOUSE

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨ੍ਹੀ ਤੁਪਕ ਤਾਣਿ ਚਲਾਈ ਓਨ੍ਹੀ ਹਸਤਿ ਚਿੜਾਈ ॥ ਜਿਨ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹਾ ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹਾ ਵਾਸੁ ਮਸਾਣੀ ॥ ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥

Ang 418Raag Asa · ਆਸਾ

AASAA, KAAFEE, FIRST MEHL, EIGHTH HOUSE, ASHTAPADEES

Guru Nanak Dev · ashtpadi

ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ੍ਹ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ ਤੁਮ੍ਹ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ੍ਹ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥

Ang 418–419Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIFTH MEHL

Guru Nanak Dev · ashtpadi

ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮ੍ਹੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮ੍ਹਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨ੍ਹਹੀ ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

Text: Gurmukhi with English translation (Kulbir S Thind; English by Dr. Sant Singh Khalsa).