Sri Guru Granth Sahib › Raag Asa

Ang 419

Ang 418–419Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIFTH MEHL

Guru Nanak Dev · ashtpadi

ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮ੍ਹੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮ੍ਹਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨ੍ਹਹੀ ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

Ang 419Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥

Ang 419–420Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥ ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥ ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਮੁਠੀ ਕੂੜਿਆਰ ਬੰਨ੍ਹਿ ਚਲਾਈਐ ॥੭॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥

Text: Gurmukhi with English translation (Kulbir S Thind; English by Dr. Sant Singh Khalsa).