SIREE RAAG, FOURTH MEHL
ਸਿਰੀਰਾਗੁ ਮਹਲਾ ੪ ॥ ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ��ਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥ ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥ ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥ ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥ ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥ ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥ ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥
SIREE RAAG, FOURTH MEHL: The day dawns, and then it ends, and the night passes away. Man’s life is diminishing, but he does not understand. Each day, the mouse of death is gnawing away at the rope of life. Maya spreads out like sweet molasses; the self-willed manmukh is stuck like a fly, rotting away. ||1|| O Siblings of Destiny, God is my Friend and Companion. Emotional attachment to children and spouse is poison; in the end, no one will go along with you as your helper. ||1|| Pause|| Through the Guru's Teachings, some embrace love for the Lord, and are saved. They remain detached and unaffected, and they find the Sanctuary of the Lord. They keep death constantly before their eyes; they gather the Provisions of the Lord’s Name, and receive honor. The Gurmukhs are honored in the Court of the Lord. The Lord Himself takes them in His Loving Embrace. ||2|| For the Gurmukhs, the Way is obvious. At the Lord’s Door, they face no obstructions. They praise the Lord’s Name, they keep the Naam in their minds, and they remain attached to the Love of the Naam. The Unstruck Celestial Music vibrates for them at the Lord’s Door, and they are honored at the True Door. ||3|| Those Gurmukhs who praise the Naam are applauded by everyone. Grant me their company, God—I am a beggar; this is my prayer. O Nanak, great is the good fortune of those Gurmukhs, who are filled with the Light of the Naam within. ||4||33||31||6||70||