Sri Guru Granth Sahib › Raag Asa

Ang 421

Ang 420–421Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਜਿਨ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥ ਜਿਨ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥ ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥ ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥

Ang 421Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥ ਮੈ ਓਲ੍ਹਗੀਆ ਓਲ੍ਹਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥ ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥

Ang 421Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥ ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥ ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥ ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥ ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥ ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥

Ang 421–422Raag Asa · ਆਸਾ › AASAA, KAAFEE, FIRST MEHL, EIGHTH HOUSE, ASHTAPADEES

AASAA, FIRST MEHL

Guru Nanak Dev · ashtpadi

ਆਸਾ ਮਹਲਾ ੧ ॥ ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥ ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥ ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥ ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥

Text: Gurmukhi with English translation (Kulbir S Thind; English by Dr. Sant Singh Khalsa).