AASAA, THIRD MEHL, ASHTAPADEES, SECOND HOUSE
ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ ਤੁਮ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥
AASAA, THIRD MEHL, ASHTAPADEES, SECOND HOUSE: ONE UNIVERSAL CREATOR GOD. BY THE GRACE OF THE TRUE GURU: The Shaastras, the Vedas and the Simritees are contained in the ocean of Your Name; the River Ganges is held in Your Feet. The intellect can understand the world of the three modes, but You, O Primal Lord, are totally astounding. ||1|| Servant Nanak meditates on His Feet, and chants the Ambrosial Word of His Bani. ||1|| Pause|| Three hundred thirty million gods are Your servants. You bestow wealth, and the supernatural powers of the Siddhas; You are the Support of the breath of life. His beauteous forms cannot be comprehended; what can anyone accomplish by discussing and debating? ||2|| Throughout the ages, You are the three qualities, and the four sources of creation. If You show Your Mercy, then one obtains the supreme status, and speaks the Unspoken Speech. ||3|| You are the Creator; all are created by You. What can any mortal being do? He alone, upon whom You shower Your Grace, is absorbed into the Truth. ||4|| Everyone who comes and goes chants Your Name. When it is pleasing to Your Will, then the Gurmukh understands. Otherwise, the self-willed manmukhs wander in ignorance. ||5|| You gave the four Vedas to Brahma, for him to read and read continually, and reflect upon. The wretched one does not understand His Command, and is reincarnated into heaven and hell. ||6|| In each and every age, He creates the kings, who are sung of as His Incarnations. Even they have not found His limits; what can I speak of and contemplate? ||7|| You are True, and all that You do is True. If You bless me with the Truth, I will speak on it. One whom You inspire to understand the Truth, is easily absorbed into the Naam. ||8||1||23||