Sri Guru Granth Sahib › Raag Asa

Ang 426

Ang 426Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ ਮੁਕਤੁ ਭਏ ਜਿਨ੍ਹਾ ਸਾਚੋ ਭਾਈ ॥੧॥ ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥ ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥ ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥ ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥ ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥ ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥ ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥ ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥ ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥ ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥

Ang 426Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਦੋਹਾਗਣੀ ਮਹਲੁ ਨ ਪਾਇਨ੍ਹੀ ਨ ਜਾਣਨਿ ਪਿਰ ਕਾ ਸੁਆਉ ॥ ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥ ਇਹੁ ਮਨੂਆ ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥ ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥ ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥ ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥ ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥ ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥ ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥ ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥ ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥

Ang 426–427Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥ ਏ ਮਨ ਰੂੜ੍ਹੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨ੍ਹਿ ਕੀਤੇ ਤਿਸੈ ਨ ਜਾਣਨ੍ਹੀ ਬਿਨੁ ਨਾਵੈ ਸਭਿ ਚੋਰ ॥੬॥ ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥

Text: Gurmukhi with English translation (Kulbir S Thind; English by Dr. Sant Singh Khalsa).