Sri Guru Granth Sahib › Raag Asa

Ang 427

Ang 426–427Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥ ਏ ਮਨ ਰੂੜ੍ਹੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨ੍ਹਿ ਕੀਤੇ ਤਿਸੈ ਨ ਜਾਣਨ੍ਹੀ ਬਿਨੁ ਨਾਵੈ ਸਭਿ ਚੋਰ ॥੬॥ ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥

Ang 427Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥ ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥ ਇਕਨ੍ਹਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥ ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥ ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥ ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥ ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥ ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥

Ang 427–428Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥ ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨ੍ਹੀ ਦੂਜੈ ਭਰਮਿ ਭੁਲਾਇ ॥ ਕਿਉ ਪਾਇਨ੍ਹਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥

Text: Gurmukhi with English translation (Kulbir S Thind; English by Dr. Sant Singh Khalsa).