Sri Guru Granth Sahib › Raag Asa

Ang 428

Ang 427–428Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥ ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨ੍ਹੀ ਦੂਜੈ ਭਰਮਿ ਭੁਲਾਇ ॥ ਕਿਉ ਪਾਇਨ੍ਹਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥

Ang 428Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਅੰਮ੍ਰਿਤੁ ਜਿਨ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥ ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੁੋ ਕਮਾਹਿ ॥੨॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥ ਜਿਨ੍ਹਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥

Ang 428–429Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥ ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨ੍ਹੀ ਇਕ ਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹਾ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥

Text: Gurmukhi with English translation (Kulbir S Thind; English by Dr. Sant Singh Khalsa).