Sri Guru Granth Sahib › Raag Asa

Ang 430

Ang 429–430Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਸਬਦੌ ਹੀ ਭਗਤ ਜਾਪਦੇ ਜਿਨ੍ਹ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨ੍ਹਾ ਕਾ ਜਨਮੁ ਹੈ ਤਿਨ੍ਹ ਮਾਨੈ ਸਭੁ ਕੋਇ ॥੧॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥ ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹਾ ਅੰਤਰਿ ਸਬਦੁ ਵੀਚਾਰਾ ॥੪॥ ਭਗਤੀ ਸਾਰ ਨ ਜਾਣਨ੍ਹੀ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥ ਭਗਤਾ ਕੀ ਜਤਿ ਪਤਿ ਏਕੁੋ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥

Ang 430Raag Asa · ਆਸਾ › RAAG AASAA, THIRD MEHL, ASHTAPADEES, EIGHTH HOUSE, KAAFEE

AASAA, THIRD MEHL

Guru Amar Das · ashtpadi

ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥ ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥ ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥ ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥

Ang 430Raag Asa · ਆਸਾ

AASAA, FIFTH MEHL, ASHTAPADEES, SECOND HOUSE

Guru Arjan Dev · ashtpadi

ਆਸਾ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ ਪੰਚ ਗਵਾਏ ॥੧॥ ਇਨ੍ਹ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥ ਸਾਚ ਧਰਮ ਕੀ ਕਰਿ ਦੀਨੀ ਵਾਰਿ ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥ ਨਾਮੁ ਖੇਤੀ ਬੀਜਹੁ ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥ ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੈ ਥਾਟ ॥੪॥ ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥ ਵਖਰੁ ਨਾਮੁ ਲਦਿ ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥ ਸਤਿਗੁਰੁ ਸਾਹੁ ਸਿਖ ਵਣਜਾਰੇ ॥ ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥ ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ ਨਾਨਕ ਦੇਵ ॥੮॥੧॥

Text: Gurmukhi with English translation (Kulbir S Thind; English by Dr. Sant Singh Khalsa).