Sri Guru Granth Sahib › Raag Asa

Ang 433

Ang 432–433Raag Asa · ਆਸਾ

RAAG AASAA, FIRST MEHL, PATEE LIKHEE ~ THE POEM OF THE ALPHABET

Guru Nanak Dev · composition · part 1 of 3

ਰਾਗੁ ਆਸਾ ਮਹਲਾ ੧ ਪਟੀ ਲਿਖੀ ੴ ਸਤਿਗੁਰ ਪ੍ਰਸਾਦਿ ॥ ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨ੍ਹ ਕਾ ਲਾਗਾ ਆਇਆ ਤਿਨ੍ਹ ਕਾ ਸਫਲੁ ਭਇਆ ॥੧॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥ ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥ ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨ੍ਹੀ ਸਚੁ ਕਮਾਇਆ ॥੩॥ ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥ ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥ ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥ ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥ ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ ਗੁਰੂ ਮਿਲਿਆ ॥੧੦॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥

Ang 433Raag Asa · ਆਸਾ

RAAG AASAA, FIRST MEHL, PATEE LIKHEE ~ THE POEM OF THE ALPHABET

Guru Nanak Dev · composition · part 2 of 3

ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥ ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥ ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ੍ਹ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥ ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥ ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥ ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥

Ang 433–434Raag Asa · ਆਸਾ

RAAG AASAA, FIRST MEHL, PATEE LIKHEE ~ THE POEM OF THE ALPHABET

Guru Nanak Dev · composition · part 3 of 3

ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ੍ਹ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥ ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥ ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥ ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥ ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥ ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥ ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥ ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥

Text: Gurmukhi with English translation (Kulbir S Thind; English by Dr. Sant Singh Khalsa).