Sri Guru Granth Sahib › Raag Asa

Ang 434

Ang 433–434Raag Asa · ਆਸਾ

RAAG AASAA, FIRST MEHL, PATEE LIKHEE ~ THE POEM OF THE ALPHABET

Guru Nanak Dev · composition · part 3 of 3

ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ੍ਹ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥ ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥ ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥ ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥ ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥ ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥ ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥ ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥

Ang 434–435Raag Asa · ਆਸਾ

RAAG AASAA, THIRD MEHL, PATEE — THE ALPHABET

Guru Amar Das · composition · part 1 of 2

ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥ ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥ ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥ ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥ ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥ ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥ ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨ੍ਹਿਆ ਮਾਇਆ ਕਾ ਮੁਹਤਾਜੁ ਭਇਆ ॥੭॥ ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥

Text: Gurmukhi with English translation (Kulbir S Thind; English by Dr. Sant Singh Khalsa).