Sri Guru Granth Sahib › Raag Asa

Ang 435

Ang 434–435Raag Asa · ਆਸਾ

RAAG AASAA, THIRD MEHL, PATEE — THE ALPHABET

Guru Amar Das · composition · part 1 of 2

ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥ ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥ ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥ ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥ ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥ ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥ ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨ੍ਹਿਆ ਮਾਇਆ ਕਾ ਮੁਹਤਾਜੁ ਭਇਆ ॥੭॥ ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥

Ang 435Raag Asa · ਆਸਾ

RAAG AASAA, THIRD MEHL, PATEE — THE ALPHABET

Guru Amar Das · composition · part 2 of 2

ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥ ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥ ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥ ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥ ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥ ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥ ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥ ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥ ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨ੍ਹੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹੀ ਬੂਝਿ ਲਹਿਆ ॥੧੭॥ ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ ਕਾ ਲੇਖਾ ਨਿਬੜਿਆ ॥੧੮॥੧॥੨॥

Ang 435–436Raag Asa · ਆਸਾ › RAAG AASAA, THIRD MEHL, PATEE — THE ALPHABET

RAAG AASAA, FIRST MEHL, CHHANT, FIRST HOUSE

Guru Nanak Dev · chhant

ਰਾਗੁ ਆਸਾ ਮਹਲਾ ੧ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥ ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੁੋ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥ ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).