AASAA, THIRD MEHL, CHHANT, THIRD HOUSE
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੩ ॥ ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥ ਹਰਿ ਸੋਹਿਲਾ ਤਿਨ੍ਹ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥ ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥ ਸਤਿਗੁਰ ਮਿਲਿਐ ਧਾਵਤੁ ਥੰਮ੍ਹਿਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥ ਧਾਵਤੁ ਥੰਮ੍ਹਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮ੍ਹਿ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮ੍ਹਿਆ ਨਿਜ ਘਰਿ ਵਸਿਆ ਆਏ ॥੪॥ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥