Sri Guru Granth Sahib › Raag Asa

Ang 442

Ang 441–442Raag Asa · ਆਸਾ › RAAG AASAA, THIRD MEHL, PATEE — THE ALPHABET

AASAA, THIRD MEHL, CHHANT, THIRD HOUSE

Guru Amar Das · chhant · part 2 of 2

ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ ਜਿਨ੍ਹੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥ ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥

Ang 442Raag Asa · ਆਸਾ › RAAG AASAA, THIRD MEHL, PATEE — THE ALPHABET

RAAG AASAA, CHHANT, FOURTH MEHL, FIRST HOUSE

Guru Ram Das · chhant

ਰਾਗੁ ਆਸਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥ ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥ ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮ੍ਹਿਆਰਿ ਭਵਾਇਆ ॥ ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥ ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥ ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ਬਾਣੀ ਗੁਰਬਾਣੀ ਲਾਗੇ ਤਿਨ੍ਹ ਹਥਿ ਚੜਿਆ ਰਾਮ ॥ ਗੁਰਬਾਣੀ ਲਾਗੇ ਤਿਨ੍ਹ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ ਗੁਰ ਗੋਵਿੰਦੁ ਗੁੋਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥

Ang 442–443Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant · part 1 of 2

ਆਸਾ ਮਹਲਾ ੪ ॥ ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥ ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥ ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥

Text: Gurmukhi with English translation (Kulbir S Thind; English by Dr. Sant Singh Khalsa).