Sri Guru Granth Sahib › Raag Asa

Ang 444

Ang 443–444Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant · part 2 of 2

ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥ ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥ ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ ਦੂਜੈ ਚਿਤੁ ਨ ਲਾਇਆ ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥

Ang 444Raag Asa · ਆਸਾ › RAAG AASAA, THIRD MEHL, PATEE — THE ALPHABET

AASAA, CHHANT, FOURTH MEHL, SECOND HOUSE

Guru Ram Das · chhant · part 1 of 2

ੴ ਸਤਿਗੁਰ ਪ੍ਰਸਾਦਿ ॥ ਆਸਾ ਛੰਤ ਮਹਲਾ ੪ ਘਰੁ ੨ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥

Ang 444–445Raag Asa · ਆਸਾ › RAAG AASAA, THIRD MEHL, PATEE — THE ALPHABET

AASAA, CHHANT, FOURTH MEHL, SECOND HOUSE

Guru Ram Das · chhant · part 2 of 2

ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥ ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ ਜਿਨ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥

Text: Gurmukhi with English translation (Kulbir S Thind; English by Dr. Sant Singh Khalsa).