AASAA, CHHANT, FOURTH MEHL, SECOND HOUSE
ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥ ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ ਜਿਨ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥