Sri Guru Granth Sahib › Raag Asa

Ang 446

Ang 445–446Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant

ਆਸਾ ਮਹਲਾ ੪ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ ਉਪਾਇ ਜੀਉ ॥੩॥ ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥

Ang 446Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant · part 1 of 2

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨ੍ਹ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥

Ang 446–447Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant · part 2 of 2

ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥

Text: Gurmukhi with English translation (Kulbir S Thind; English by Dr. Sant Singh Khalsa).