Sri Guru Granth Sahib › Raag Asa

Ang 449

Ang 448–449Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL, CHHANT, FOURTH HOUSE

Guru Ram Das · chhant

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥

Ang 449Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant

ਆਸਾ ਮਹਲਾ ੪ ॥ ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥

Ang 449–450Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant

ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥

Text: Gurmukhi with English translation (Kulbir S Thind; English by Dr. Sant Singh Khalsa).