Sri Guru Granth Sahib › Raag Asa

Ang 450

Ang 449–450Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant

ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥

AASAA, FOURTH MEHL: The treasure of Ambrosial Nectar, the Lord’s devotional service, is found through the Guru, the True Guru, O Lord King. The Guru, the True Guru, is the True Banker, who gives to His Sikh the capital of the Lord. Blessed, blessed is the trader and the trade; how wonderful is the Banker, the Guru! O servant Nanak, they alone obtain the Guru, who have such pre-ordained destiny written upon their foreheads. ||1|| You are my True Banker, O Lord; the whole world is Your trader, O Lord King. You fashioned all vessels, O Lord, and that which dwells within is also Yours. Whatever You place in that vessel, that alone comes out again. What can the poor creatures do? The Lord has given the treasure of His devotional worship to servant Nanak. ||2|| What Glorious Virtues of Yours can I describe, O Lord and Master? You are the most infinite of the infinite, O Lord King. I praise the Lord’s Name, day and night; this alone is my hope and support. I am a fool, and I know nothing. How can I find Your limits? Servant Nanak is the slave of the Lord, the water-carrier of the slaves of the Lord. ||3|| As it pleases You, You save me; I have come seeking Your Sanctuary, O God, O Lord King. I am wandering around, ruining myself day and night; O Lord, please save my honor! I am just a child; You, O Guru, are my father. Please give me understanding and instruction. Servant Nanak is known as the Lord’s slave; O Lord, please preserve his honor! ||4||10||17||

Ang 450Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant

ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨ੍ਹ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥

AASAA, FOURTH MEHL: Those who have the blessed pre-ordained destiny of the Lord written on their foreheads, meet the True Guru, the Lord King. The Guru removes the darkness of ignorance, and spiritual wisdom illuminates their hearts. They find the wealth of the jewel of the Lord, and then, they do not wander any longer. Servant Nanak meditates on the Naam, the Name of the Lord, and in meditation, he meets the Lord. ||1|| Those who have not kept the Lord’s Name in their consciousness — why did they bother to come into the world, O Lord King? It is so difficult to obtain this human incarnation, and without the Naam, it is all futile and useless. Now, in this most fortunate season, he does not plant the seed of the Lord’s Name; what will the hungry soul eat, in the world hereafter? The self-willed manmukhs are born again and again. O Nanak, such is the Lord’s Will. ||2|| You, O Lord, belong to all, and all belong to You. You created all, O Lord King. Nothing is in anyone’s hands; all walk as You cause them to walk. They alone are united with You, O Beloved, whom You cause to be so united; they alone are pleasing to Your Mind. Servant Nanak has met the True Guru, and through the Lord’s Name, he has been carried across. ||3|| Some sing of the Lord, through musical Ragas and the sound current of the Naad, through the Vedas, and in so many ways. But the Lord, Har, Har, is not pleased by these, O Lord King. Those who are filled with fraud and corruption within — what good does it do for them to cry out? The Creator Lord knows everything, although they may try to hide their sins and the causes of their diseases. O Nanak, those Gurmukhs whose hearts are pure, obtain the Lord, Har, Har, by devotional worship. ||4||11||18||

Ang 450–451Raag Asa · ਆਸਾ › RAAG AASAA, THIRD MEHL, PATEE — THE ALPHABET

AASAA, FOURTH MEHL

Guru Ram Das · chhant

ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥

AASAA, FOURTH MEHL: Those whose hearts are filled with the love of the Lord, Har, Har, are the wisest and most clever people, O Lord King. Even if they misspeak outwardly, they are still very pleasing to the Lord. The Lord’s Saints have no other place. The Lord is the honor of the dishonored. The Naam, the Name of the Lord, is the Royal Court for servant Nanak; the Lord’s power is his only power. ||1|| Wherever my True Guru goes and sits, that place is beautiful, O Lord King. The Guru’s Sikhs seek out that place; they take the dust and apply it to their faces. The works of the Guru’s Sikhs, who meditate on the Lord’s Name, are approved. Those who worship the True Guru, O Nanak — the Lord causes them to be worshipped in turn. ||2|| The Guru’s Sikh keeps the Love of the Lord, and the Name of the Lord, in his mind. He loves You, O Lord, O Lord King. He serves the Perfect True Guru, and his hunger and self-conceit are eliminated. The hunger of the Gursikh is totally eliminated; indeed, many others are satisfied through them. Servant Nanak has planted the Seed of the Lord’s Goodness; this Goodness of the Lord shall never be exhausted. ||3|| The minds of the Gursikhs rejoice, because they have seen my True Guru, O Lord King. If someone recites to them the story of the Lord’s Name, it seems so sweet to the mind of those Gursikhs. The Gursikhs are robed in honor in the Court of the Lord; my True Guru is very pleased with them. Servant Nanak has become the Lord, Har, Har; the Lord, Har, Har, abides within his mind. ||4||12||19||

Text: Gurmukhi with English translation (Kulbir S Thind; English by Dr. Sant Singh Khalsa).